ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਜੋ ਕਿ ਆਪਣੇ ਘਰਾਂ ਤੋ ਦੂਰ ਆਂਗਣਵਾੜੀ ਸੈਂਟਰਾਂ ਵਿੱਚ ਸੇਵਾ ਨਿਭਾ ਰਹੀਆਂ ਸਨ, ਨੂੰ ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆਂ ਨਾਲ ਰਾਹਤ ਮਿਲੀ ਹੈ।
ਅੱਜ ਸਵੇਰੇ ਚੰਡੀਗੜ੍ਹ ਸਕੱਤਰੇਤ ਦੀ ਛੇਵੀਂ ਮੰਜ਼ਿਲ ਤੋਂ ਡਿੱਗੇ ਕਰਮਚਾਰੀ ਦੀ ਮੌਤ ਹੋਣ ਦੀ ਸੂਚਨਾ ਪਾਪਤ ਹੋਈ ਹੈ । ਕਰਮਚਾਰੀ ਹਰਿਆਣਾ ਦੇ ਖੇਤੀ ਵਿਭਾਗ ਵਿੱਚ ਅਕਾਊਂਟੈਂਟ ਵਜੋਂ ਤਾਇਨਾਤ ਸੀ। ਭਾਵੇਂ ਉਸ ਨੂੰ ਡਿੱਗਦਿਆਂ ਸਾਰ ਐਂਬੂਲੈਂਸ ਰਾਹੀਂ ਜਲਦੀ ਹਸਪਤਾਲ ਪਹੁੰਚਾ ਦਿੱਤਾ ਗਿਆ
ਕੇਂਦਰ ਦੇ ਆਮ ਬਜਟ 2023 ਵਿੱਚ ਪੰਜਾਬ ਦੇ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕਰਨ ਕਾਰਨ ਕਿਸਾਨ ਗ਼ੁੱਸੇ ਵਿੱਚ ਹਨ।ਅੱਜ ਵੀਰਵਾਰ ਨੂੰ ਪੰਜਾਬ ਦੇ 13 ਜ਼ਿਲਿਆਂ 'ਚ 40 ਥਾਵਾਂ 'ਤੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ।
ਚੰਡੀਗੜ੍ਹ ਦੇ ਸਾਬਕਾ ਐਸਐਸਪੀ ਤੇ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਕੁਲਦੀਪ ਸਿੰਘ ਖਿਲਾਫ ਚੰਡੀਗੜ੍ਹ ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ। ਸੀਬੀਆਈ ਵੱਲੋਂ ਮੁਢਲੀ ਜਾਂਚ ਸ਼ੁਰੂ ਕੀਤੀ ਗਈ ਹੈ।
ਚੰਡੀਗੜ੍ਹ ਤੋਂ ਇਕ ਵੱਡੀ ਖਬਰ ਆਈ ਹੈ ਕਿ ਜਿੱਥੇ ਇਕ ਸਰਕਾਰੀ ਕਰਮਚਾਰੀ ਸਕੱਤਰੇਤ ਦੀ 6ਵੀਂ ਮੰਜ਼ਿਲ ਤੋਂ ਹੇਠਾ ਡਿੱਗ ਗਿਆ ਹੈ। ਇਸ ਘਟਨਾ ਪਤਾ ਚਲਦਿਆਂ ਹੀ ਤੁਰੰਤ ਉਸ ਨੂੰ ਐਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ।
ਪੰਜਾਬ ਦੇ ਲੋਕਾਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਆਪਣੇ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਨ ਲਈ ਸਿੰਗਾਪੁਰ ਜਾਵੇਗਾ।